Garhshankar Area

Call Directions Contact the business

Garhshankar Area Marketing, Advertisement, Print & Digital Media

07/10/2026
ਆਰੀਆ ਸਕੂਲ ਵਿੱਚ ਭੰਨਤੋੜ ਕਰਨ ਵਾਲਿਆਂ ਨੂੰ ਪੁਲਿਸ ਜਲਦ ਕਰੇ ਗ੍ਰਿਫ਼ਤਾਰ: ਸੁਖਵਿੰਦਰ ਸਿੰਘ ਸੈਣੀਗੜ੍ਹਸ਼ੰਕਰ: ਹੰਸ ਰਾਜ ਆਰੀਆ ਹਾਈ ਸਕੂਲ ਗੜ੍ਹਸ਼ੰ...
05/10/2026

ਆਰੀਆ ਸਕੂਲ ਵਿੱਚ ਭੰਨਤੋੜ ਕਰਨ ਵਾਲਿਆਂ ਨੂੰ ਪੁਲਿਸ ਜਲਦ ਕਰੇ ਗ੍ਰਿਫ਼ਤਾਰ: ਸੁਖਵਿੰਦਰ ਸਿੰਘ ਸੈਣੀ

ਗੜ੍ਹਸ਼ੰਕਰ: ਹੰਸ ਰਾਜ ਆਰੀਆ ਹਾਈ ਸਕੂਲ ਗੜ੍ਹਸ਼ੰਕਰ ਵਿੱਚ ਪਿਛਲੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਭੰਨਤੋੜ ਅਤੇ ਲੱਖਾਂ ਰੁਪਏ ਦੇ ਨੁਕਸਾਨ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਐਨਆਰਆਈ ਸੁਖਵਿੰਦਰ ਸਿੰਘ ਸੈਣੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਭੰਨਤੋੜ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਸੁਖਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸਕੂਲ ਵਿੱਚ ਭੰਨਤੋੜ ਦੀ ਇਹ ਦੂਜੀ ਘਟਨਾ ਹੈ। ਸ਼ਹਿਰ ਦੇ ਮੁੱਖ ਚੌਂਕ ਦੇ ਬਿਲਕੁਲ ਨੇੜੇ ਸਥਿਤ ਸਕੂਲ ਵਿੱਚ ਵਾਪਰੀ ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਅਤੇ ਪੁਲਿਸ ਦੇ ਲਾਅ ਐਂਡ ਆਰਡਰ ਪ੍ਰਬੰਧ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਹੰਸ ਰਾਜ ਆਰੀਆ ਹਾਈ ਸਕੂਲ ਨਾਲ ਸ਼ਹਿਰ ਦੇ ਬਹੁਤ ਸਾਰੇ ਲੋਕਾਂ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਇਸ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਕੇ ਗਏ ਵਿਦਿਆਰਥੀਆਂ ਵਿੱਚ ਵੀ ਸਕੂਲ ਦੇ ਇਨਫਰਾਸਟਰਕਚਰ ਨਾਲ ਇਸ ਤਰ੍ਹਾਂ ਭੰਨਤੋੜ ਕੀਤੇ ਜਾਣ ਨੂੰ ਲੈ ਕੇ ਰੋਸ ਅਤੇ ਦੁੱਖ ਪਾਇਆ ਜਾ ਰਿਹਾ ਹੈ।

ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

Address

Nangal Road
Garhshanker
144527

Telephone

9814382300

Website

Alerts

Be the first to know and let us send you an email when Garhshankar Area posts news and promotions. Your email address will not be used for any other purpose, and you can unsubscribe at any time.

Contact The Business

Send a message to Garhshankar Area:

Shortcuts

Share